ਪੰਜਾਬ ਹੋਮਗਾਰਡ ਦੇ ਜਵਾਨ ਨਾਲ ਵਾਪਰਿਆ ਦਰਦਨਾਕ ਸੜਕ ਹਾਦਸਾ, ਹੋਈ ਮੌਤ

ਫਿਰੋਜ਼ਪੁਰ ਰੋਡ ਫਲਾਈਓਵਰ ‘ਤੇ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਪੰਜਾਬ ਦੇ ਹੋਮਗਾਰਡ ਦੇ ਜਵਾਨ ਦੀ ਜਾਨ ਚਲੀ ਗਈ। ਪੁਲਿਸ ਵੱਲੋਂ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Tragic road accident

ਮਿਲੀ ਜਾਣਕਾਰੀ ਮੁਤਾਬਕ ਹਾਦਸੇ ਵਿੱਚ ਮਰਨ ਵਾਲੇ ਵਿਅਕਤੀ ਦੀ ਪਛਾਣ ਹੁਕਮ ਚੰਦ ਵਜੋਂ ਹੋਈ ਹੈ, ਜੋ ਕਿ ਪੰਜਾਬ ਹੋਮਗਾਰਡ ਦਾ ਜਵਾਨ ਸੀ ਅਤੇ ਫਾਜ਼ਿਲਕਾ ਦੇ ਐਸਐਸਪੀ ਦਫ਼ਤਰ ਵਿੱਚ ਡਿਉਟੀ ‘ਤੇ ਤਾਇਨਾਤ ਸੀ। ਅੱਜ ਉਹ ਫਲਾਈਓਵਰ ਤੋਂ ਪੈਦਲ ਜਾ ਰਿਹਾ ਸੀ ਤਾਂ ਇਕ ਘੋੜੇ ਟਰਾਲੇ ਥੱਲੇ ਆਉਣ ਨਾਲ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਫਾਜ਼ਿਲਕਾ ਦੇ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਰਖਵਾਈ ਗਈ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ 2022 : ਸ਼੍ਰੋਮਣੀ ਅਕਾਲੀ ਦਲ ਨੇ ਬਸਪਾ ਨਾਲ ਬਦਲੀਆਂ ਸੀਟਾਂ

Source link

Leave a Reply

Your email address will not be published. Required fields are marked *