ਭਗਵੰਤ ਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ‘ਤੇ ਦਿੱਤੀ ਵਧਾਈ

ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਦਿਨ ਹੈ, ਜਿਸ ਵਿੱਚ ਅੱਜ ਸੂਬੇ ਨੂੰ ਇੱਕ ਨਵਾਂ CM ਮਿਲ ਗਿਆ ਹੈ। ਸੋਮਵਾਰ ਨੂੰ ਯਾਨੀ ਕਿ ਅੱਜ ਦਲਿਤ ਆਗੂ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ ।

Bhagwant mann congratulates CM channi

ਸੂਬੇ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਚੰਨੀ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।

ਇਹ ਵੀ ਪੜ੍ਹੋ: ਵੱਡੀ ਖਬਰ : ਪੰਜਾਬ ਦਾ ਨਵਾਂ ਸਰਦਾਰ, ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਪੰਜਾਬ ਨੂੰ ਮਿਲਿਆ ਪਹਿਲਾ ਦਲਿਤ ਮੁੱਖ ਮੰਤਰੀ

ਇਸੇ ਵਿਚਾਲੇ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਅਹੁਦਾ ਸੰਭਾਲਣ ‘ਤੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਚੰਨੀ ਨੂੰ ਵਧਾਈ ਦਿੱਤੀ ਹੈ ।

Bhagwant mann congratulates CM channi
Bhagwant mann congratulates CM channi

ਦਰਅਸਲ, ਉਨ੍ਹਾਂ ਨੇ ਟਵਿੱਟਰ ‘ਤੇ ਟਵੀਟ ਕਰਦਿਆਂ ਲਿਖਿਆ, ‘ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਨ ‘ਤੇ ਬਹੁਤ -ਬਹੁਤ ਵਧਾਈਆਂ।‘ ਦੱਸ ਦੇਈਏ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਰਾਜ ਭਵਨ ਵਿੱਚ ਚੰਨੀ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ। 

ਇਹ ਵੀ ਦੇਖੋ: ਵੱਡੀ ਖ਼ਬਰ: ਚਰਨਜੀਤ ਚੰਨੀ ਨੇ ਚੁੱਕੀ ਸਹੁੰ,ਬਣੇ ਪਹਿਲੇ ਦਲਿਤ CM, ਡਿਪਟੀ CM ਬਣੇ ਰੰਧਾਵਾ ਤੇ OP Soni

Source link

Leave a Reply

Your email address will not be published. Required fields are marked *