ਜ਼ਿਲ੍ਹਾ ਰੂਪਨਗਰ ‘ਚ ਕਿਸਾਨ ਯੂਨੀਅਨਾਂ ਵੱਲੋਂ ਦਿੱਤੇ ਬੰਦ ਦੇ ਸੱਦੇ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ 27 ਸਤੰਬਰ ਨੂੰ ਧਾਰਾ 144 ਲਾਗੂ

ਰੂਪਨਗਰ : ਭਾਰਤ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਯੂਨੀਅਨਾ ਵਲੋਂ 27 ਸਤੰਬਰ, 2021 ਨੂੰ ਬੰਦ ਦਾ ਸੱਦਾ ਦਿੱਤਾ ਗਿਆ ਹੈ।ਇਸ ਬੰਦ ਦੌਰਨਾ ਕਿਸਾਨ ਯੂਨੀਅਨਾ ਵਲੋਂ ਸੜਕੀ, ਰੇਲ ਆਵਾਜਾਈ ਤੇ ਚੱਕਾ ਜਾਮ ਕੀਤਾ ਜਾਵੇਗਾ।ਇਸ ਬੰਦ ਦੀ ਹਮਾਇਤ ਮਜ਼ਦੂਰ, ਵਿਦਿਆਰਥੀ, ਸਮਾਜਿਕ ਜਥੇਬੰਦੀਆਂ ਅਤੇ ਸਿੱਖ ਜਥੇਬੰਦੀਆਂ ਵਲੋਂ ਵੀ ਕੀਤੀ ਗਈ ਹੈ।

ਉਪਰੋਕਤ ਸਥਿੱਤੀ ਦੇ ਮੱਦੇਨਜ਼ਰ ਜਿਲ੍ਹਾ ਰੂਪਨਗਰ ਵਿੱਚ ਅਮਨ ਦੀ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਕਿਸੇ ਵੀ ਕਿਸਮ ਦੇ ਅਗਨ ਸਾਸ਼ਤਰ, ਅਸਲਾ, ਵਿਸਫੋਟਕ ਜਲਣਸ਼ੀਲ ਵਸਤਾਂ ਅਤੇ ਤੇਜਧਾਰ ਹਥਿਆਰ ਜਿਵੇਂ ਕਿ ਟਾਕੂਏ, ਬਰਛੇ, ਤ੍ਰਿਸ਼ੂਲ ਆਦਿ ਚੁੱਕਣ/ਲੈ ਕੇ ਚੱਲਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਵਲੋਂ ਫੋਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਜਾਰੀ ਕੀਤੇ ਗਏ ਹਨ। ਇਹ ਹੁਕਮ ਇੱਕ ਦਿਨ ਯਾਨੀ ਕਿ 27 ਸਤੰਬਰ, 2021 ਲਈ ਲਾਗੂ ਰਹਿਣਗੇ। ਇਹ ਹੁਕਮ  ਆਰਮੀ ਪਰਸਨਲ, ਪੈਰਾ ਮਿਲਟਰੀ ਫੋਰਸਿਜ਼ ‘ਤੇ ਪੁਲਿਸ ਕਰਮਚਾਰੀਆਂ ਉੱਪਰ ਲਾਗੂ ਨਹੀਂ ਹੋਣਗੇ।   

ਇਹ ਵੀ ਪੜ੍ਹੋ : ਭਾਰਤ ਬੰਦ : ਸਾਂਝਾ ਕਿਸਾਨ ਮੋਰਚਾ ਭਾਰਤ ਬੰਦ ਨੂੰ ਦਿੰਦਾ ਹੈ ਸਮਰਥਨ, ਰੇਲ ਅਤੇ ਸੜਕੀ ਆਵਾਜਾਈ ਰਹੇਗੀ ਪ੍ਰਭਾਵਿਤ

The post ਜ਼ਿਲ੍ਹਾ ਰੂਪਨਗਰ ‘ਚ ਕਿਸਾਨ ਯੂਨੀਅਨਾਂ ਵੱਲੋਂ ਦਿੱਤੇ ਬੰਦ ਦੇ ਸੱਦੇ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ 27 ਸਤੰਬਰ ਨੂੰ ਧਾਰਾ 144 ਲਾਗੂ appeared first on Daily Post Punjabi.

Source link

Leave a Reply

Your email address will not be published. Required fields are marked *