ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਮੀ ਦੇ ਬਹਾਨੇ ਦਾ ਕੀਤਾ ਪਰਦਾਫਾਸ਼

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਝੋਨੇ ਦੀ ਸਰਕਾਰੀ ਖਰੀਦ 10 ਦਿਨ ਦੇਰ ਨਾਲ ਕਰਨ ‘ਤੇ ਪੰਜਾਬ ਸਰਾਕਰ ਉੱਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਖੇਤੀਬਾੜੀ ‘ਤੇ ਨਿਰਭਰ ਹੈ। ਝੋਨੇ ਦੀ ਖਰੀਦ ਹਰ ਸਾਲ ਅਕਤੂਬਰ ਵਿੱਚ ਸ਼ੁਰੂ ਹੁੰਦੀ ਹੈ। ਇਸ ਵਾਰ ਪੰਜਾਬ ਸਰਕਾਰ ਨੇ ਨਮੀ ਦਾ ਹਵਾਲਾ ਦਿੰਦੇ ਹੋਏ ਇਸ ਵਿੱਚ 10 ਦਿਨ ਦੀ ਦੇਰ ਕਰ ਦਿੱਤੀ ਹੈ। ਇਹ ਪਹਿਲੀ ਵਾਰ ਹੈ ਕਿ ਉਨ੍ਹਾਂ ਨੇ ਕੋਈ ਪ੍ਰਬੰਧ ਨਹੀਂ ਕੀਤਾ ਹੈ। ਅਸੀਂ ਨਮੀ ਦੀ ਜਾਂਚ ਕੀਤੀ, ਇਹ 12.9 ਹੈ ਤੇ ਖਰੀਦ ਕੀਤੀ ਜਾ ਸਕਦੀ ਹੈ।

ਸੁਖਬੀਰ ਬਾਦਲ ਨੇ ਮੰਡੀਆਂ ’ਚ ਖ਼ਰੀਦ ਲਈ ਫ਼ਸਲ ਲੈ ਕੇ ਪੁੱਜੇ ਕਿਸਾਨਾਂ ਨਾਲ ਸੁਖਬੀਰ ਸਿੰਘ ਬਾਦਲ ਵਲੋਂ ਗੱਲਬਾਤ ਕੀਤੀ। ਅਕਾਲੀ ਦਲ ਪ੍ਰਧਾਨ ਨੇ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਕਿਸਾਨ-ਵਿਰੋਧੀ ਦੱਸਿਆ। ਉਨ੍ਹਾਂ ਕਿਹਾ ਕਿ ਅਸੀਂ ਝੋਨੇ ਦੀ ਇੱਕ ਟਰਾਲੀ ਐਫਸੀਆਈ ਦਫਤਰ, ਚੰਡੀਗੜ੍ਹ ਲੈ ਕੇ ਗਏ ਅਤੇ ਉੱਚ ਨਮੀ ਦੇ ਬਹਾਨੇ ਦਾ ਪਰਦਾਫਾਸ਼ ਕੀਤਾ, ਜੋ ਕਿ ਇਜਾਜ਼ਤ ਸੀਮਾ ਤੋਂ ਬਹੁਤ ਘੱਟ ਨਿਕਲਿਆ। ਖਰੀਦ ਵਿੱਚ ਦੇਰੀ ਸਾਡੇ ਕਿਸਾਨਾਂ ਦੀਆਂ ਮੁਸੀਬਤਾਂ ਨੂੰ ਹੋਰ ਵਧਾਏਗੀ ਅਤੇ ਅਕਲੀ ਦਲ ਅਜਿਹਾ ਹੋਣ ਤੋਂ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰੇਗਾ।

Punjab govt exposes paddy

ਦੱਸਣਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ ਸਮੇਤ ਆੜ੍ਹਤੀ ਐਸੋਸੀਏਸ਼ਨ ਨੇ ਇਸ ਫੈਸਲੇ ਦਾ ਵਿਰੋਧ ਕਰਦਿਆਂ ਅੰਦੋਲਨ ਦੀ ਚਿਤਾਵਨੀ ਦਿੱਤੀ ਹੈ। ਹਰਿਆਣਾ ਸਰਕਾਰ ਨੇ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ : ਪੰਜਾਬ ‘ਚ ਸਿਆਸੀ ਸੰਕਟ ਵਿਚਾਲੇ ਹੁਣ ‘ਸਾਮਨਾ’ ਵਿਚ ਸ਼ਿਵ ਸੈਨਾ ਦਾ ਕਾਂਗਰਸ ‘ਤੇ ਹਮਲਾ

ਇਸ ਦੇ ਲਈ ਸਾਰੀਆਂ ਮੰਡੀਆਂ ਵਿੱਚ ਤਿਆਰੀਆਂ ਵੀ ਕਰ ਲਈਆਂ ਗਈਆਂ ਹਨ। ਕੇਂਦਰ ਸਰਕਾਰ ਵੱਲੋਂ ਜਾਰੀ ਪੱਤਰ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਮੀਂਹ ਕਾਰਨ ਝੋਨੇ ਦੀ ਫਸਲ ਅਜੇ ਪੂਰੀ ਤਰ੍ਹਾਂ ਪੱਕੀ ਨਹੀਂ ਹੋਈ ਹੈ ਅਤੇ ਨਾਲ ਹੀ ਇਸ ਕਾਰਨ ਫਸਲ ਵਿੱਚ ਨਮੀ ਵੀ ਹੈ। ਇਸ ਕਾਰਨ ਹੁਣ ਐਮਐਸਪੀ ‘ਤੇ ਝੋਨੇ ਦੀ ਖਰੀਦ 11 ਅਕਤੂਬਰ ਤੋਂ ਸ਼ੁਰੂ ਹੋਵੇਗੀ।Source link

Leave a Reply

Your email address will not be published. Required fields are marked *