ਝੋਨੇ ਦੀ ਖਰੀਦ ‘ਤੇ ਸਰਕਾਰ ਦਾ ਫੈਸਲਾ ਬਦਲਣ ‘ਤੇ ਸੰਯੁਕਤ ਕਿਸਾਨ ਮੋਰਚੇ ਨੇ ਕੀਤਾ ਵੱਡਾ ਐਲਾਨ

ਕੇਂਦਰ ਸਰਕਾਰ ਵੱਲੋਂ ਪੰਜਾਬ ਤੇ ਹਰਿਆਣਾ ਵਿੱਚ ਝੋਨੇ ਦੀ ਖਰੀਦ ਨੂੰ ਕੱਲ੍ਹ ਤੋਂ ਸ਼ੁਰੂ ਕੀਤੇ ਜਾਣ ਦੇ ਫੈਸਲੇ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨੇ ਰੋਸ ਮੁਜ਼ਾਹਰਿਆਂ ਨੂੰ ਵਾਪਿਸ ਲੈਣ ਦਾ ਐਲਾਨ ਕੀਤਾ ਹੈ।

ਦਰਅਸਲ ਮੋਦੀ ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨ ਬਹੁਤ ਚਿੰਤਤ ਸਨ। ਉੱਥੇ ਹੀ ਅੱਜ ਸਰਕਾਰ ਦੇ ਫੈਸਲੇ ਖ਼ਿਲਾਫ਼ ਪੰਜਾਬ ਸਣੇ ਪੂਰੇ ਹਰਿਆਣੇ ਦੇ ਵਿੱਚ ਕਿਸਾਨਾਂ ਵੱਲੋ ਵੱਡੇ ਰੋਸ ਮੁਜ਼ਾਹਰੇ ਕੀਤੇ ਗਏ ਸਨ। ਜਿਸ ਤੋਂ ਬਾਅਦ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੇਂਦਰੀ ਫ਼ੂਡ ਸਪਲਾਈ ਮੰਤਰੀ ਅਸ਼ਵਨੀ ਕੁਮਾਰ ਚੌਬੇ ਦੇ ਨਾਲ ਮੀਟਿੰਗ ਕੀਤੀ ਸੀ। ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਕਿ ਝੋਨੇ ਦੀ ਸਰਕਾਰੀ ਖਰੀਦ ਕੱਲ੍ਹ ਤੋਂ ਹੀ ਕੀਤੀ ਜਾਵੇਗੀ।

ਇਹ ਵੀ ਵੇਖੋ :

Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ

This image has an empty alt attribute; its file name is image-3.png

ਪੰਜਾਬ ਸਣੇ ਹਰਿਆਣੇ ਦੇ ਵਿੱਚ ਕਿਸਾਨਾਂ ਦੇ ਵੱਲੋ ਖਰੀਦ ਸ਼ੁਰੂ ਕਰਨ ਨੂੰ ਲੈ ਕੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਸਨ। ਕਿਸਾਨਾਂ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਸੀ ਅਤੇ ਪੰਜਾਬ ਤੇ ਹਰਿਆਣਾ ਵਿੱਚ ਉਸ ਤੋਂ ਬਾਅਦ ਕਿਸਾਨਾਂ ਨੇ ਹਰਿਆਣਾ ਦੇ ਪੰਚਕੂਲਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਅਤੇ ਹਰਿਆਣਾ ਵਿਧਾਨ ਸਭਾ ਦੇ ਮੌਜੂਦਾ ਸਪੀਕਰ ਗਿਆਨ ਚੰਦ ਗੁਪਤਾ ਦੇ ਘਰ ਦਾ ਵੀ ਘਿਰਾਓ ਕੀਤਾ ਸੀ। ਕਈ ਥਾਵਾਂ ‘ਤੇ ਪੁਲਿਸ ਅਤੇ ਕਿਸਾਨਾਂ ਵਿਚਕਾਰ ਝੜਪ ਵੀ ਦੇਖਣ ਨੂੰ ਮਿਲੀ ਸੀ।

ਇਹ ਵੀ ਪੜ੍ਹੋ : ਹਰੀਸ਼ ਰਾਵਤ ਤੋਂ ਬਾਅਦ ਹੁਣ ਰਣਦੀਪ ਸੁਰਜੇਵਾਲਾ ਨੇ ਵਿੰਨ੍ਹਿਆ ਕੈਪਟਨ ‘ਤੇ ਨਿਸ਼ਾਨਾ

ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਝੋਨੇ ‘ਚ ਨਮੀ ਦਾ ਹਵਾਲਾ ਦਿੰਦੇ ਹੋਏ ਇਹ ਖਰੀਦ 11 ਅਕਤੂਬਰ ਤੋਂ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਜਦਕਿ ਹਰ ਸਾਲ ਅਕਤਬੂਰ ਦੇ ਸ਼ੁਰੂ ਵਿੱਚ ਹੀ ਮੰਡੀਆਂ ਵਿੱਚ ਖਰੀਦ ਸ਼ੁਰੂ ਹੋ ਜਾਂਦੀ ਸੀ। ਇਸ ਨੂੰ ਲੈ ਕੇ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਸੀ।

The post ਝੋਨੇ ਦੀ ਖਰੀਦ ‘ਤੇ ਸਰਕਾਰ ਦਾ ਫੈਸਲਾ ਬਦਲਣ ‘ਤੇ ਸੰਯੁਕਤ ਕਿਸਾਨ ਮੋਰਚੇ ਨੇ ਕੀਤਾ ਵੱਡਾ ਐਲਾਨ appeared first on Daily Post Punjabi.

Source link

Leave a Reply

Your email address will not be published. Required fields are marked *