ਮੁੱਖ ਚੋਣ ਅਫਸਰ, ਪੰਜਾਬ ‘ਚ ਇੱਕ IAS ਅਤੇ 2 PCS ਅਧਿਕਾਰੀ ਨਿਯੁਕਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਸਿਫਾਰਸ਼ਾਂ ‘ਤੇ ਸ੍ਰੀ ਅਮਿਤ ਕੁਮਾਰ ਆਈਏਐਸ ਨੂੰ ਵਧੀਕ ਮੁੱਖ ਚੋਣ ਅਧਿਕਾਰੀ, ਪੰਜਾਬ ਅਤੇ ਦੋ ਪੀਸੀਐਸ ਅਧਿਕਾਰੀ, ਅਮਰਬੀਰ ਸਿੰਘ ਅਤੇ ਇੰਦਰ ਪਾਲ ਨੂੰ ਸੰਯੁਕਤ ਸੀਈਓ ਵਜੋਂ ਨਿਯੁਕਤ ਕੀਤੇ ਗਏ ਹਨ।

ਸ੍ਰੀ ਰਾਜੂ ਨੇ ਦੱਸਿਆ ਕਿ ਇਹ ਨਿਯੁਕਤੀਆਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀਆਂ ਗਈਆਂ ਹਨ ਜਿਸ ਲਈ ਪੰਜਾਬ ਸਰਕਾਰ ਨੇ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਦਫਤਰ ਰਾਹੀਂ ਤਿੰਨ -ਤਿੰਨ ਅਸਾਮੀਆਂ ਲਈ ਤਿੰਨ ਅਧਿਕਾਰੀਆਂ ਦਾ ਪੈਨਲ ਭੇਜਿਆ ਸੀ।

ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਇਨ੍ਹਾਂ ਨਾਵਾਂ ਨੂੰ ਅੰਤਿਮ ਰੂਪ ਦੇਣ ਲਈ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਦਫਤਰ ਨਾਲ ਵੀ ਸਲਾਹ ਮਸ਼ਵਰਾ ਕੀਤਾ ਸੀ। ਸੀਈਓ ਸ੍ਰੀ ਰਾਜੂ ਨੇ ਇਹ ਵੀ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਜੰਗੀ ਪੱਧਰ ’ਤੇ ਕਰਵਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਦੇਖੋ ਵੀਡੀਓ : Moong Dal Chilla | ਮੂੰਗ ਦਾਲ ਦਾ ਚਿੱਲਾ | Breakfast Recipe | Quick And Easy Recipe

This image has an empty alt attribute; its file name is image-8.png

The post ਮੁੱਖ ਚੋਣ ਅਫਸਰ, ਪੰਜਾਬ ‘ਚ ਇੱਕ IAS ਅਤੇ 2 PCS ਅਧਿਕਾਰੀ ਨਿਯੁਕਤ appeared first on Daily Post Punjabi.

Source link

Leave a Reply

Your email address will not be published. Required fields are marked *