ਲਖੀਮਪੁਰ ਖੀਰੀ ਕਤਲਕਾਂਡ: ਕਾਂਗਰਸੀ ਵਫ਼ਦ ਨੇ ਰਾਸ਼ਟਰਪਤੀ ਨੂੰ ਮਿਲ ਕੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ | Punjabi News Online





ਲਖੀਮਪੁਰ ਖੀਰੀ ਕਤਲਕਾਂਡ ਸਬੰਧੀ ਅੱਜ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਵਫ਼ਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਿਆ। ਇਸ ਦੌਰਾਨ ਵਫ਼ਦ ਨੇ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕੀਤਾ ਜਾਵੇ ਤਾਂ ਜੋ ਨਿਰਪੱਖ ਜਾਂਚ ਹੋ ਸਕੇ ਤੇ ਪੀੜਤਾਂ ਨੂੰ ਇਨਸਾਫ਼ ਮਿਲੇ। ਵਫ਼ਦ ਨੇ ਇਹ ਵੀ ਕਿਹਾ ਕਿ ਮਾਮਲੇ ਲਈ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੇ ਮੌਜੂਦਾ ਜੱਜਾਂ ਦਾ ਕਮਿਸ਼ਨ ਕਾਇਮ ਕੀਤਾ ਜਾਵੇ ਤੇ ਇਸ ਬਾਰੇ ਰਾਸ਼ਟਰਪਤੀ ਹੁਕਮ ਜਾਰੀ ਕਰਨ। ਰਾਹੁਲ ਗਾਂਧੀ ਤੋਂ ਇਲਾਵਾ ਵਫ਼ਦ ਵਿੱਚ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਸ਼ਾਮਲ ਸਨ। ਹਾਲ ਹੀ ਵਿੱਚ ਕਾਂਗਰਸ ਨੇ ਰਾਸ਼ਟਰਪਤੀ ਨੂੰ ਪੱਤਰ ਲਿਖਿਆ ਸੀ, ਜਿਸ ਵਿੱਚ ਮੁਲਾਕਾਤ ਦੀ ਮੰਗ ਕੀਤੀ ਗਈ ਸੀ।

Real Estate







Previous articleਚੰਡੀਗੜ੍ਹ ‘ਚ ਪਟਾਕਿਆਂ ਤੇ ਲੱਗੀ ਪਾਬੰਦੀ


Source link

Leave a Reply

Your email address will not be published. Required fields are marked *