ਰਵੀਨਕਰਨ ਸਿੰਘ ਕਾਹਲੋਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਬਣਾਇਆ ਪਾਰਟੀ ਜਨਰਲ ਸਕੱਤਰ – Daily Post Punjabi

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ 2022 ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ ਚੱਲ ਰਹੀਆਂ ਹਨ। ਪਾਰਟੀ ਵੱਲੋਂ ਲਗਾਤਾਰ ਉਮੀਦਾਵਰਾਂ ਦੇ ਐਲਾਨ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕਰ ਦਿੱਤਾ ਹੈ।

Ravinkaran Singh Kahlon appointed

ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਅੱਜ ਰਵੀਕਰਨ ਸਿੰਘ ਕਾਹਲੋਂ ਨੂੰ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨਿਆ ਸੀ।

ਵੀਡੀਓ ਲਈ ਕਲਿੱਕ ਕਰੋ -:

ਸ਼੍ਰੋਮਣੀ ਅਕਾਲੀ ਦਲ ਨੇ ਇਸ ਵਾਰ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਕੀਤਾ ਹੈ। ਹੁਣ ਤੱਕ ਪਾਰਟੀ ਵੱਲੋਂ ਕੁਲ 76 ਉਮੀਦਵਾਰ ਐਲਾਨੇ ਜਾ ਚੁੱਕੇ ਹਨ। ਦੂਜੀਆਂ ਪਾਰਟੀਆਂ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਵਿੱਚ ਸਭ ਤੋਂ ਅੱਗੇ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਅਜੇ ਤੱਕ ਮੁੱਖ ਮੰਤਰੀ ਚਿਹਰੇ ਦਾ ਐਲਾਨ ਹੀ ਨਹੀਂ ਕੀਤਾ, ਦੂਜੇ ਪਾਸੇ ਕਾਂਗਰਸ ਪਾਰਟੀ ਵਿੱਚ ਵੀ ਸੀਐਮ ਚਿਹਰੇ ਨੂੰ ਲੈ ਕੇ ਦੁਚਿੱਤੀ ਹੈ।

ਇਹ ਵੀ ਪੜ੍ਹੋ : Breaking : ਸੁਖਬੀਰ ਬਾਦਲ ਨੇ ਯੂਨਸ ਮੁਹੰਮਦ ਨੂੰ ਮਾਲੇਰਕੋਟਲਾ ਤੋਂ ਦਿੱਤੀ ਟਿਕਟ

Source link

Leave a Reply

Your email address will not be published. Required fields are marked *