ਵੱਡੀ ਖਬਰ : ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ 28 ਤੇ 29 ਅਕਤੂਬਰ ਨੂੰ ਪੰਜਾਬ ਦੌਰੇ ‘ਤੇ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਰੇਕ ਪਾਰਟੀ ਵੱਲੋਂ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਹਰੇਕ ਪਾਰਟੀ ਚੋਣ ਪ੍ਰਚਾਰ ਵਿਚ ਰੁੱਝੀ ਹੋਈ ਹੈ। ਇਸੇ ਦਰਮਿਆਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਮੁੜ ਤੋਂ ਪੰਜਾਬ ਦੇ ਦੋ ਦਿਨਾਂ ਦੌਰੇ ਲਈ ਆ ਰਹੇ ਹਨ।

ਇਹ ਜਾਣਕਾਰੀ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਵੱਲੋਂ ਦਿੱਤੀ ਗਈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਤੇ ਵਪਾਰੀ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਵੱਖ-ਵੱਖ ਪਾਰਟੀਆਂ ਵੱਲੋਂ ਇਨ੍ਹਾਂ ਨੂੰ ਝੂਠੇ ਲਾਅਰਿਆਂ ਤੋਂ ਸਿਵਾਏ ਹੋਰ ਕੁਝ ਨਹੀ ਮਿਲਿਆ। ਸਾਰੀਆਂ ਪਾਰਟੀਆਂ ਨੇ ਵਪਾਰੀਆਂ ਨਾਲ ਧੋਖਾ ਕੀਤਾ। ਵਪਾਰੀਆਂ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 28 ਅਤੇ 29 ਅਕਤੂਬਰ ਨੂੰ ਪੰਜਾਬ ਦੌਰੇ ‘ਤੇ ਆ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

ਚੱਢਾ ਨੇ ਕਿਹਾ ਕਿ ਆਪ ਸੁਪਰੀਮੋ 28 ਅਕਤੂਬਰ ਨੂੰ ਮਾਨਸਾ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਨਗੇ ਤੇ 29 ਅਕਤੂਬਰ ਨੂੰ ਬਠਿੰਡਾ ਵਿਖੇ ਵਪਾਰੀਆਂ ਦੇ ਰੂ-ਬ-ਰੂ ਹੋਣਗੇ।

The post ਵੱਡੀ ਖਬਰ : ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ 28 ਤੇ 29 ਅਕਤੂਬਰ ਨੂੰ ਪੰਜਾਬ ਦੌਰੇ ‘ਤੇ appeared first on Daily Post Punjabi.

Source link

Leave a Reply

Your email address will not be published. Required fields are marked *