ਪੰਜਾਬ ਦੇ 61 ਲੱਖ ਪਰਿਵਾਰਾਂ ਨੂੰ 5 ਲੱਖ ਦਾ ਤੋਹਫ਼ਾ, CM ਚੰਨੀ ਨੇ ਇਸ ਸਕੀਮ ਨੂੰ ਦਿੱਤੀ ਮਨਜ਼ੂਰੀ

ਮੰਤਰੀ ਮੰਡਲ ਨੇ ਆਯੂਸ਼ਮਾਨ ਭਾਰਤ- ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਸਰਬ-ਵਿਆਪਕੀ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਦੇ ਤਹਿਤ ਰਾਜ ਅਤੇ ਕੇਂਦਰ ਸਰਕਾਰ ਦੇ ਕਰਮਚਾਰੀ ਅਤੇ ਪੈਨਸ਼ਨਰਾਂ ਨੂੰ ਛੱਡ ਕੇ ਪੰਜਾਬ ਦੀ ਸਮੁੱਚੀ ਆਬਾਦੀ ਨੂੰ 5 ਲੱਖ ਰੁਪਏ ਪ੍ਰਤੀ ਪਰਿਵਾਰ ਪ੍ਰਤੀ ਸਾਲ ਦਾ ਬੀਮਾ ਪ੍ਰਦਾਨ ਕੀਤਾ ਜਾਵੇਗਾ।

ਇਸ ਫੈਸਲੇ ਨਾਲ 61 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ। ਬਾਕੀ ਰਹਿ ਗਏ ਪਰਿਵਾਰਾਂ ਦੀ ਰਜਿਸਟ੍ਰੇਸ਼ਨ ਆਧਾਰ ਦੀ ਪ੍ਰਮਾਣਿਕਤਾ ‘ਤੇ ਕੀਤੀ ਜਾਵੇਗੀ ਅਤੇ ਫਾਰਮ ਸੂਚੀਬੱਧ ਹਸਪਤਾਲਾਂ, ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ.) ਅਤੇ ਸੁਵਿਧਾ ਕੇਂਦਰਾਂ ‘ਤੇ ਉਪਲਬਧ ਹੋਣਗੇ, ਜਿੱਥੇ ਬੀ.ਆਈ.ਐੱਸ. ਪੋਰਟਲ ਰਾਹੀਂ ਈ-ਕਾਰਡ ਜਾਰੀ ਕਰਨ ਦੀ ਸਹੂਲਤ ਉਪਲਬਧ ਹੈ।

ਵੀਡੀਓ ਲਈ ਕਲਿੱਕ ਕਰੋ -:

ਫਟਾਫਟ ਬਣਾਓ ਆਲੂ ਡੋਸਾ

ਲਾਭਪਾਤਰੀ ਨੂੰ ਆਧਾਰ ਕਾਰਡ ਅਤੇ ਰਿਹਾਇਸ਼ ਦਾ ਸਬੂਤ, ਜਿਵੇਂ ਕਿ ਬਿਜਲੀ ਦਾ ਬਿੱਲ, ਪਾਣੀ ਦਾ ਬਿੱਲ, ਪਾਸਪੋਰਟ ਜਾਂ ਕੋਈ ਵੀ ਸਰਕਾਰੀ ਦਸਤਾਵੇਜ਼/ਆਈ.ਡੀ./ਸਰਟੀਫਿਕੇਟ, ਜਿਸ ਵਿੱਚ ਰਿਹਾਇਸ਼ ਦਾ ਪਤਾ ਹੋਵੇ, ਆਪਣੇ ਨਾਲ ਰੱਖਣ ਦੀ ਲੋੜ ਹੋਵੇਗੀ, ਤਾਂ ਜੋ ਉਹ ਆਪਣੇ ਆਪ ਨੂੰ ਰਜਿਸਟਰ ਕਰਵਾ ਕੇ ਈ-ਕਾਰਡ ਜਾਰੀ ਕਰਵਾ ਸਕੇ ਅਤੇ ਸਕੀਮ ਅਧੀਨ ਨਕਦ ਰਹਿਤ ਇਲਾਜ ਦਾ ਲਾਭ ਲੈ ਸਕੇ।

The post ਪੰਜਾਬ ਦੇ 61 ਲੱਖ ਪਰਿਵਾਰਾਂ ਨੂੰ 5 ਲੱਖ ਦਾ ਤੋਹਫ਼ਾ, CM ਚੰਨੀ ਨੇ ਇਸ ਸਕੀਮ ਨੂੰ ਦਿੱਤੀ ਮਨਜ਼ੂਰੀ appeared first on Daily Post Punjabi.

Source link

Leave a Reply

Your email address will not be published. Required fields are marked *